ਕਲਾਲ ਮਾਜਰਾ ਵਿਖੇ ਵੀਹ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਬੰਧਕ ਕਮੇਟੀ ਨੂੰ ਭੇਂਟ ਕਰਦੇ ਹੋਏ ਮੈਂਬਰ ਸੰਤ ਜਸਵੀਰ ਸਿੰਘ ਖਾਲਸਾ ਸ਼੍ਰੋਮਣੀ ਮੈਂਬਰ ਗੁਰਦੁਆਰਾ ਪ੍ਰਬੰਧਕ ਕਮੇਟੀ। |
ਮਹਿਲ ਕਲਾਂ, 25 ਜਨਵਰੀ (ਅਣਖੀ)- ਹਲਕਾ ਮਹਿਲ ਕਲਾਂ ਦੇ ਗੁਆਂਢੀ ਪਿੰਡ ਕਲਾਲ ਮਾਜਰਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਚੰਨਣਵਾਲ ਤੋਂ ਮੈਂਬਰ ਸੰਤ ਜਸਵੀਰ ਸਿੰਘ ਖਾਲਸਾ ਕਾਲਾਮਾਲਾ ਸਾਹਿਬ ਵਾਲਿਆਂ ਨੇ ਆਪਣੇ ਅਖਤਿਆਰੀ ਫੰਡ ਵਿਚੋਂ ਗੁਰਦਆਰਾ ਸਹਿਬ ਕਲਾਲ ਮਾਜਰਾ ਦੇ ਲੰਗਰ ਹਾਲ ਲਈ ਵੀਹ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਬੰਧਕ ਕਮੇਟੀ ਨੂੰ ਭੇਂਟ ਕਰਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਸੰਤ ਖਾਲਸਾ ਨੇ ਸਮੂਹ ਸੰਗਤਾਂ ਨੂੰ ਗੁਰੁ ਸਹਿਬਾਨ ਦੇ ਦਰਸਾਏ ਮਾਰਗ 'ਤੇ ਚੱਲ ਕੇ ਪਰਿਵਾਰਾਂ ਸਮੇਤ ਗੁਰਸਿੱਖੀ ਜੀਵਨ ਧਾਰਨ ਕਰਨ ਦੀ ਅਪੀਲ ਕੀਤੀ। ਗਿਆਨੀ ਮਹਿਮਾ ਸਿੰਘ ਲੋਹਟਬੱਦੀ ਦਮਦਮੀ ਟਕਸਾਲ ਵਾਲਿਆਂ ਨੇ ਸਮਾਜਿਕ ਅਲਾਮਤਾ ਵਿਰੁੱਧ ਸਮੂਹ ਸਿੱਖ ਭਾਈਚਾਰੇ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਧਾਲੀਵਾਲ, ਸਰੂਪ ਸਿੰਘ ਮੰਡੇਰ, ਕੁਲਦੀਪ ਸਿੰਘ ਸਾਬਕਾ ਸਰਪੰਚ, ਸੇਵਕ ਸਿੰਘ, ਭਾਈ ਗੁਰਪ੍ਰੀਤ ਸਿੰਘ, ਉਜਾਗਰ ਸਿੰਘ, ਮਹਿੰਦਰ ਸਿੰਘ ਧਾਲੀਵਾਲ, ਕੁਲਦੀਪ ਸਿੰਘ ਕਮੇਟੀ ਮੈਂਬਰ, ਮੁਖਤਿਆਰ ਸਿੰਘ, ਬਲਵਿੰਦਰ ਸਿੰਘ ਗਿੱਲ, ਬਲਦੇਵ ਸਿੰਘ ਆਦਿ ਵੀ ਹਾਜ਼ਰ ਸਨ।
No comments:
Post a Comment