ਮਹਿਲ ਕਲਾਂ ਵਿਖੇ ਚਾਰ ਰੋਜ਼ਾ ਸ਼ਾਨਦਾਰ ਪੇਂਡੂ ਖੇਡ ਮੇਲੇ ਦਾ ਉਦਘਾਟਨ ਕਰਦੇ ਹੋਏ ਐਸ. ਐਚ. ਓ. ਮਹਿਲ ਕਲਾਂ ਬਲਜੀਤ ਸਿੰਘ ਢਿੱਲੋਂ। |
ਪੱਤਰ ਪ੍ਰੇਰਕ
ਮਹਿਲ ਕਲਾਂ, 28 ਦਸੰਬਰ
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਕਲੱਬ ਰਜਿ. ਪਿੰਡ ਮਹਿਲ ਕਲਾਂ (ਬਰਨਾਲਾ) ਵੱਲੋਂ ਸਮੂਹ ਐਨ ਆਰ ਆਈਜ਼ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 19ਵਾਂ ਚਾਰ ਰੋਜ਼ਾ ਸ਼ਾਨਦਾਰ ਪੇਂਡੂ ਖੇਡ ਮੇਲਾ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਦੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਫੁੱਟਬਾਲ ਸਪੋਰਟਸ ਸਟੇਡੀਅਮ ਵਿਚ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ। ਜਿਸ ਦਾ ਉਦਘਾਟਨ ਐਸ. ਐਚ. ਓ. ਮਹਿਲ ਕਲਾਂ ਬਲਜੀਤ ਸਿੰਘ ਢਿੱਲੋਂ ਨੇ ਕੀਤਾ। ਉਨ੍ਹਾਂ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਅਜਿਹੇ ਖੇਡ ਮੇਲੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ ਦਲ ਵਿਚ ਧਸਣ ਤੋਂ ਬਚਾਉਣ ਲਈ ਅਹਿਮ ਰੋਲ ਅਦਾ ਕਰਦੇ ਹਨ। ਇਸ ਸਮੇਂ ਸਰਪੰਚ ਹਰਭੁਪਿੰਦਰਜੀਤ ਸਿੰਘ ਲਾਡੀ, ਪ੍ਰਧਾਨ ਬਾਬਾ ਸ਼ੇਰ ਸਿੰਘ, ਰਾਜਿੰਦਰਪਾਲ ਸਿੰਘ ਬਿੱਟੂ, ਕਲੱਬ ਚੇਅਰਮੈਨ ਮਾ. ਰਾਜਿੰਦਰ ਕੁਮਾਰ, ਵਾਈਸ ਚੇਅਰਮੈਨ ਬੱਬੂ ਸ਼ਰਮਾ, ਕਨਵੀਨਰ ਮਾ. ਵਰਿੰਦਰ ਪੱਪੂ, ਸਲਾਹਕਾਰ ਮਾ. ਰਵੀਦੀਪ ਸਿੰਘ, ਮੀਤ ਪ੍ਰਧਾਨ ਰਾਜਾ ਰਾਹਲ, ਪ੍ਰਧਾਨ ਗੁਰਮੀਤ ਸਿੰਘ, ਐਨ. ਆਰ. ਆਈ ਰਾਜੂ ਕੈਨੇਡੀਅਨ, ਖ਼ਜ਼ਾਨਚੀ ਹਰਪਾਲ ਸਿੰਘ ਪਾਲਾ, ਜਗਦੀਪ ਸ਼ਰਮਾ, ਬਲਜਿੰਦਰ ਪ੍ਰਭੂ, ਮਨਦੀਪ ਧਾਲੀਵਾਲ, ਕੇਵਲ ਸਿੰਘ ਦਿਓਲ, ਬਲਵੰਤ ਸਿੰਘ ਡੂ ਆਦਿ ਸਮੂਹ ਕਲੱਬ ਮੈਂਬਰਾਂ ਅਤੇ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ। ਇਸ ਸਮੇਂ ਫੁੱਟਬਾਲ ਓਪਨ ਦੇ ਮੈਚ ਸ਼ੁਰੂ ਕਰਵਾਏ ਗਏ।
ਟੂਰਨਾਂਮੈਟ ਦੇ ਸ਼ੁਰੂਆਤੀ ਸਮਾਗਮ ਦੀਆਂ ਕੁਝ ਹੋਰ ਤਸਵੀਰਾਂ
No comments:
Post a Comment