ਮਹਿਲ ਕਲਾਂ ਵਿਖੇ ਲੁਧਿਆਣਾ ਬਠਿੰਡਾ ਮੁੱਖ ਮਾਰਗ ਉੱਤੇ ਲਗਾਏ ਲੰਗਰ ਦੌਰਾਨ ਸੰਤ ਜਸਵੀਰ ਸਿੰਘ ਖਾਲਸਾ ਕਾਲਾਮਾਲਾ ਸਾਹਿਬ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। |
ਪੱਤਰ ਪ੍ਰੇਰਕ
ਮਹਿਲ ਕਲਾਂ, 28 ਦਸੰਬਰ
ਭਾਈ ਘਨਈਆ ਸਹਾਰਾ ਕਲੱਬ ਰਜਿ. ਰਾਏਸਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਉਣ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਸਰੋਂ ਦੇ ਸਾਗ ਅਤੇ ਮੱਕੀ ਦੀਆਂ ਰੋਟੀਆਂ ਦਾ ਲੰਗਰ ਮਹਿਲ ਕਲਾਂ ਵਿਖੇ ਲੁਧਿਆਣਾ ਬਠਿੰਡਾ ਮੁੱਖ ਮਾਰਗ ਉੱਪਰ ਲਗਾਇਆ ਗਿਆ। ਜਿਸ ਦਾ ਉਦਘਾਟਨ ਮੈਂਬਰ ਸ਼੍ਰੋਮਣੀ ਕਮੇਟੀ ਸੰਤ ਜਸਵੀਰ ਸਿੰਘ ਖਾਲਸਾ ਕਾਲਾਮਾਲਾ ਸਾਹਿਬ ਵਾਲਿਆਂ ਨੇ ਕੀਤਾ। ਉਨ੍ਹਾਂ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਾਈ ਘਨਈਆ ਦੀ ਸੋਚ ਨੂੰ ਅਪਣਾਉਣ ਦਾ ਸੱਦਾ ਦਿੱਤਾ। ਇਸ ਸਮੇਂ ਕਲੱਬ ਚੇਅਰਮੈਨ ਦਰਸ਼ਨ ਸਿੰਘ ਨਾਮਧਾਰੀ, ਪ੍ਰਧਾਨ ਡਾ. ਬਿੱਲੂ ਰਾਏਸਰ, ਹਰਮੰਦਰ ਸਿੰਘ ਕਾਲਾ, ਬੇਅੰਤ ਸਿੰਘ, ਜਗਪਾਲ ਸਿੰਘ ਘੋਨਾ, ਜਗਤਾਰ ਸਿੰਘ, ਰਾਜ ਧਾਲੀਵਾਲ, ਸਤਪਾਲ ਜੇਠੀ, ਧਰਮਿੰਦਰ ਸਿੰਘ ਧਾਲੀਵਾਲ ਆਦਿ ਨੇ ਅਹਿਮ ਸਹਿਯੋਗ ਦਿੱਤਾ।
No comments:
Post a Comment