![]() |
ਮਹਿਲ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਖੇਤੀ ਮਾਹਿਰ। |
ਪੱਤਰ ਪ੍ਰੇਰਕ,
ਮਹਿਲ ਕਲਾਂ 22 ਦਸੰਬਰ
ਮਹਿਲ
ਕਲਾਂ ਸੋਢੇ ਵਿਖੇ ਮਾਡਰਨ ਇਨਸੈਕਟੀਸਾਈਡਜ਼ ਲਿਮਟਿਡ ਅਤੇ ਮੈਪਲ ਬਾਇਓਸਿਸ ਲਿਮਟਿਡ ਵੱਲੋਂ
ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਪਹੁੰਚੇ ਖੇਤੀ ਮਾਹਿਰ ਬਲਦੇਵ ਸਿੰਘ ਬਰਾੜ,
ਬਲਜੀਤ ਸਿੰਘ ਬਰਾੜ ਨੇ ਕਿਸਾਨਾਂ ਨੂੰ ਫਸਲਾਂ ਦੇ ਬੀਜਣ ਤੋਂ ਲੈ ਕੇ ਕੱਟਣ ਤੱਕ ਵਧੀਆਂ
ਢੰਗ ਨਾਲ ਪਾਲਣ ਪੋਸ਼ਣ ਕਰਨ ਸੰਬੰਧੀ ਵੱਧ ਨੁਕਤਿਆਂ ਤੇ ਵਿਸਥਾਰਪੂਰਬਕ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੀ ਬਿਜਾਈ ਕਰਨ ਤੋਂ ਪਹਿਲਾਂ ਮਿੱਟੀ ਅਤੇ ਪਾਣੀ
ਟੈਸਟ ਕਰਾ ਕੇ ਖੇਤੀ ਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਨਿਰਧਾਰਿਤ ਕੀਤੇ ਮਾਪਦੰਡਾਂ
ਅਨੁਸਾਰ ਹੀ ਰਸਾਇਣਿਕ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ
ਜੋ ਫ਼ਸਲਾਂ ਦੇ ਵਧੇਰੇ ਪ੍ਰਾਪਤ ਕੀਤਾ ਜਾ ਸਕੇ। ਇਸ ਸਮੇਂ ਗੁਲਬੰਤ ਸਿੰਘ ਔਲਖ ਆੜਤੀਏ,
ਨਛੱਤਰ ਸਿੰਘ ਕਲਕੱਤਾ, ਕਿਸਾਨ ਆਗੂ ਮਲਕੀਤ ਸਿੰਘ ਈਨਾ, ਸਾਬਕਾ ਸਰਪੰਚ ਹਰਭਜਨ ਸਿੰਘ, ਪੰਚ
ਗੋਬਿੰਦਰ ਸਿੰਘ ਸਿੱਧੂ, ਸੁਖਦੇਵ ਸਿੰਘ ਬੁੱਟਰ, ਸੈਕਟਰੀ ਭੋਲਾ ਸਿੰਘ ਕਲਾਲ ਮਾਜਰਾ,
ਸ਼ਮਿੰਦਰ ਸਿੰਘ ਰਾਏਸਰ ਆਦਿ ਹਾਜ਼ਰ ਸਨ।
No comments:
Post a Comment