ਸਰਕਾਰੀ ਹਾਈ ਸਕੂਲ ਕਲਾਲ ਮਾਜਰਾ ਵਿਖੇ ਭਾਸ਼ਨ ਅਤੇ ਚਾਰਟ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। |
ਮਹਿਲ ਕਲਾਂ, 23 ਦਸੰਬਰ
ਜ਼ਿਲ੍ਹਾ ਸਿੱਖਿਆ ਅਫਸਰ ਬਰਨਾਲਾ ਮੇਵਾ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਕਲਾਲ ਮਾਜਰਾ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਕਰਵਾਇਆ ਗਿਆ। ਕਿਸ਼ੋਰ ਸਿੱਖਿਆ ਦੇ ਨੋਡਲ ਅਫਸਰ ਕੁਲਵੰਤ ਸਿੰਘ ਅਤੇ ਅਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਕਿਸ਼ੋਰ ਅਵਸਥਾ ਦੌਰਾਨ ਸਰੀਰ ਵਿਚ ਆਉਣ ਵਾਲੀਆਂ ਤਬਦੀਲੀਆਂ ਅਤੇ ਸਮੱਸਿਆਵਾਂ ਬਾਰੇ ਵਿਸਥਾਰਪੂਰਪਕ ਜਾਣਕਾਰੀ ਦਿੱਤੀ। ਇਸ ਸਮੇਂ ਰੈਡ ਰਿਬਨ ਕਲੱਬ ਵੱਲੋਂ ਕਰਵਾਏ ਗਏ ਚਾਰਟ ਮੁਕਾਬਲਿਆਂ ਵਿਚ ਸੁਖਜੀਤ ਸਿੰਘ ਨੇ ਪਹਿਲਾ ਸਥਾਨ ਅਤੇ ਭਾਸ਼ਣ ਮੁਕਾਬਲਿਆਂ ਵਿਚ ਰਾਜਵੀਰ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਜੱਜਾਂ ਦੀ ਭੂਮਿਕਾ ਮਨਦੀਪ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਕੌਰ, ਆਰਤੀ ਸ਼ਰਮਾ, ਨਿਸ਼ਾ ਸ਼ਰਮਾ ਅਤੇ ਅਮਨਦੀਪ ਕੌਰ ਨੇ ਨਿਭਾਈ। ਜੇਤੂਆਂ ਨੂੰ ਮੁੱਖ ਅਧਿਆਪਕ ਰਵਿੰਦਰ ਸਿੰਘ, ਕਲੱਬ ਇੰਚਾਰਜ ਬਲਜਿੰਦਰ ਪ੍ਰਭੂ, ਹਰਪਾਲ ਸਿੰਘ, ਜਸਵੀਰ ਸਿੰਘ ਵੱਲੋਂ ਇਨਾਮ ਵੰਡੇ ਗਏ। ਇਸ ਉਪਰੰਤ ਕਲੱਬ ਦੇ ਵਲੰਟੀਅਰਾਂ ਨੇ ਪਿੰਡ ਕਲਾਲਾ ਮਾਜਰਾ ਵਿੱਚ ਜਾਗਰੂਕਤਾ ਰੈਲੀ ਵੀ ਕੀਤੀ।
No comments:
Post a Comment